ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ
- Ludhiana Plus
- Oct 24, 2023
- 1 min read
24 ਅਕਤੂਬਰ

ਪੰਜਾਬ ਦੇ ਬਰਨਾਲਾ ਵਿੱਚ ਇੱਕ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਐਤਵਾਰ ਦੇਰ ਰਾਤ ਵਾਪਰੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ 25 ਏਕੜ ਰਕਬੇ ਵਿੱਚ ਬਣੇ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਮੁਲਾਜ਼ਮਾਂ ਵਿਚਾਲੇ ਝਗੜਾ ਹੋ ਗਿਆ ਸੀ।
ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਪੁਲਸ ਮੌਕੇ ‘ਤੇ ਪਹੁੰਚ ਗਈ।
ਜਦੋਂ ਰੈਸਟੋਰੈਂਟ ਵਿੱਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀ ਪੁਲੀਸ ਦੀ ਗੱਡੀ ਵਿੱਚ ਬੈਠਣ ਲੱਗੇ ਤਾਂ ਪੁਲੀਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਝੜਪ ਵੀ ਹੋ ਗਈ।
ਇਸ ਤੋਂ ਬਾਅਦ ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰ ਦਿੱਤੀ। ਉਸਨੂੰ ਤੁਰੰਤ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਕਬੱਡੀ ਖਿਡਾਰੀਆਂ ਨੇ ਪੁਲੀਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੋਂ ਬਾਅਦ ਰੈਸਟੋਰੈਂਟ ਵਿੱਚ ਭੰਨਤੋੜ ਕੀਤੀ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿਚ ਹੌਲਦਾਰ ਵਜੋਂ ਤਾਇਨਾਤ ਸੀ।






Comments