ਪਤਨੀ ਤੇ ਸਾਲੀ ਦਾ ਕਤਲ ਕਰਨ ਵਾਲਾ ਮੁਲਜ਼ਮ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਅਦਾਲਤ 'ਚ ਪੇਸ਼ ਕਰ ਲਿਆ ਤਿੰਨ ਦਿਨ ਦਾ ਰਿਮਾਂਡ
- Ludhiana Plus
- Oct 25, 2023
- 1 min read
25 ਅਕਤੂਬਰ

ਆਪਣੀ ਪਤਨੀ ਤੇ ਸਾਲੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਕੋਟਭਾਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਮੁਲਜ਼ਮ ਪਿੰਡ ਆਸਾ ਬੁੱਟਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ | ਮੁਲਜ਼ਮ ਨੂੰ ਗਿੱਦੜਬਾਹਾ ਦੀ ਅਦਾਲਤ ’ਚ ਪੇਸ਼ ਕਰ ਕੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਇਸ ਦੌਰਾਨ ਥਾਣਾ ਸਦਰ ਇੰਚਾਰਜ ਹਰਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਬਲਜਿੰਦਰ ਸਿੰਘ ਉਰਫ਼ ਫ਼ੌਜੀ ਵਾਸੀ ਪਿੰਡ ਆਸਾ ਬੁੱਟਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਦੀ ਪਤਨੀ ਸੰਦੀਪ ਕੌਰ ਦਾ ਚਰਿੱਤਰ ਠੀਕ ਨਹੀਂ ਸੀ। ਇਸ ’ਚ ਉਸਦੀ ਭੈਣ ਕੋਮਲਪ੍ਰੀਤ ਉਸਦਾ ਸਾਥ ਦਿੰਦੀ ਸੀ। ਇਸ ਲਈ ਉਸ ਨੂੰ ਇਹ ਕਦਮ ਚੁੱਕਣਾ ਪਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਬਲਜਿੰਦਰ ਸਿੰਘ ਨੇ ਸਿਰ ’ਚ ਡੰਡੇ ਦਾ ਵਾਰ ਕਰ ਕੇ ਆਪਣੀ ਪਤਨੀ ਤੇ ਸਾਲੀ ਦਾ ਕਤਲ ਕਰ ਦਿੱਤਾ ਸੀ। ਘਟਨਾ ਤੋਂ ਬਾਅਦ ਉਸ ਨੇ ਪਿੰਡ ਦੇ ਸਰਪੰਚ ਨੂੰ ਪੂਰੀ ਜਾਣਕਾਰੀ ਦਿੱਤੀ ਤੇ ਫਿਰ ਫ਼ਰਾਰ ਹੋ ਗਿਆ ਸੀ। ਪੁਲਿਸ ਨੇ ਉਸ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਅਦਾਲਤ ’ਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Opmerkingen