ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
- Ludhiana Plus
- Oct 28, 2023
- 1 min read
27 ਅਕਤੂਬਰ

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਹ 20 ਕਰੋੜ ਰੁਪਏ ਦਾ ਭੁਗਤਾਨ ਨਾ ਕਰਨ ਤਾਂ ਉਨ੍ਹਾਂ ਨੂੰ ਗੋਲੀ ਮਾਰ ਦੇਣਗੇ।
ਮੁੰਬਈ ਪੁਲਸ ਮੁਤਾਬਕ ਧਮਕੀ ਭਰੀ ਈਮੇਲ 'ਚ ਲਿਖਿਆ ਗਿਆ ਸੀ ਕਿ 'ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੱਤੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ, ਸਾਡੇ ਕੋਲ ਭਾਰਤ 'ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।

ਈਮੇਲ ਮਿਲਣ ਤੋਂ ਬਾਅਦ, ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ 'ਤੇ, ਮੁੰਬਈ ਦੀ ਗਾਮਦੇਵੀ ਪੁਲਿਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।






Comments