ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
- Ludhiana Plus
- Oct 3, 2023
- 1 min read
ਲੁਧਿਆਣਾ, 03 ਅਕਤੂਬਰ

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਾਰਡ ਨੰਬਰ 45 (ਜੋਕਿ ਪਹਿਲਾਂ ਵਾਰਡ ਨੰਬਰ 41 ਸੀ) 'ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ 'ਤੇ ਕਰੀਬ 28 ਲੱਖ 76 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।
Comentarios