google-site-verification=ILda1dC6H-W6AIvmbNGGfu4HX55pqigU6f5bwsHOTeM
top of page

Canada ਦੇ ਵੈਨਕੂਵਰ ਵਿੱਚ ਜਹਾਜ਼ ਹੋਇਆ ਕਰੈਸ਼, ਦੋ ਭਾਰਤੀ ਟਰੇਨੀ ਪਾਇਲਟਾਂ ਸਮੇਤ 3 ਦੀ ਹੋਈ ਮੌਤ

  • Oct 7, 2023
  • 1 min read

7 ਅਕਤੂਬਰ

ਕੈਨੇਡਾ ਤੋਂ ਬਹੁਤ ਹੀ ਦੁੱਖਦਾਈਕ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਵੈਨਕੂਵਰ ਨੇੜੇ ਚਿਲੀਵੈਕ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਟਰੇਨੀ ਪਾਇਲਟਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਸਥਾਨਕ ਮੀਡੀਆ ਮੁਤਾਬਕ ਜਹਾਜ਼ ਇੱਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਹਾਦਸੇ ਵਿੱਚ ਮਰਨ ਵਾਲੇ ਦੋ ਭਾਰਤੀ ਪਾਇਲਟਾਂ ਦੇ ਨਾਮ ਅਭੈ ਗਡਰੂ ਅਤੇ ਯਸ਼ ਵਿਜੇ ਰਾਮੁਗੜੇ ਹਨ ਅਤੇ ਉਹ ਮੁੰਬਈ ਦੇ ਰਹਿਣ ਵਾਲੇ ਸਨ। ਸਥਾਨਕ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੇ ਹਨ। ਕੈਨੇਡੀਅਨ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, 'ਸਥਾਨ ਦਾ ਮੁਆਇਨਾ ਕੀਤਾ ਗਿਆ ਹੈ ਅਤੇ ਇਲਾਕੇ ਵਿੱਚ ਕਿਸੇ ਜਾਨੀ ਨੁਕਸਾਨ ਜਾਂ ਲੋਕਾਂ ਨੂੰ ਕੋਈ ਖਤਰਾ ਹੋਣ ਦੀ ਕੋਈ ਰਿਪੋਰਟ ਨਹੀਂ ਹੈ।'


Comments


Logo-LudhianaPlusColorChange_edited.png
bottom of page