ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਤਿਆਰ ਤੇ ਸਟੋਰ ਕਰਨ ਤੇ ਲੁਧਿਆਣਾ ਪੁਲਿਸ ਨੇ ਲਾਈ ਪਾਬੰਦੀ
- Oct 11, 2023
- 1 min read
11 ਅਕਤੂਬਰ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਅਣ-ਅਧਿਕਾਰਤ ਤੌਰ 'ਤੇ ਪਟਾਕੇ/ਆਤਿਸ਼ਬਾਜੀ ਤਿਆਰ ਕਰਨ ਅਤੇ ਸਟੋਰ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਜਾਂਦੀ ਹੈ। ਡੀ.ਸੀ.ਪੀ. ਇਨਵੈਸਟੀਗੇਸ਼ਨ-ਕਮ-ਸਥਾਨਕ ਹਰਮੀਤ ਸਿੰਘ ਹੁੰਦਲ, ਪੀ.ਪੀ.ਐਸ. ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਿਉਹਾਰਾਂ ਦਾ ਸੀਜ਼ਨ ਸੁ਼ਰੂ ਹੋ ਰਿਹਾ ਹੈ ਜਿਸ ਵਿੱਚ ਦੁਸ਼ਹਿਰਾ/ਦਿਵਾਲੀ ਆਦਿ ਪ੍ਰਮੱਖ ਤਿਉਂਹਾਰ ਹਨ, ਜਿਸ ਵਿੱਚ ਆਮ ਲੋਕਾਂ ਵਲੋਂ ਆਪਣੇ ਖੁਸ਼ੀ ਦੇ ਪ੍ਰੋਗਰਾਮਾਂ ਵਿੱਚ ਆਤਿਸ਼ਬਾਜੀ/ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਈ ਵਿਅਕਤੀਆਂ ਵਲੋਂ ਅਣਅਧਿਕਾਰਤ ਤੌਰ 'ਤੇ ਵੱਖ-ਵੱਖ ਤਰ੍ਹਾਂ ਦੀ ਪਟਾਕੇ/ਆਤਿਸ਼ਬਾਜੀ ਜਿਨ੍ਹਾਂ ਵਿੱਚ ਕਈ ਤਰ੍ਹਾਂ ਦੇ ਜਵਲਣਸ਼ੀਲ ਪਦਾਰਥਾਂ ਦੀ ਵਰਤੋਂ ਹੁੰਦੀ ਹੈ ਜੋ ਮਨੁੱਖੀ ਸ਼ਰੀਰ ਲਈ ਘਾਤਕ ਹਨ, ਨੂੰ ਗੈਰ ਕਾਨੂੰਨੀ ਢੰਗ ਨਾਲ ਤਿਆਰ ਕੀਤਾ ਜਾਂਦਾ ਹੈ ਅਤੇ ਸਟੋਰ ਕਰਕੇ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੱਗਰੀ ਦੇ ਫਟਣ/ਧਮਾਕਾ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਲਈ ਪਬਲਿਕ ਹਿੱਤ ਵਿੱਚ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ। ਇਸ ਵਿੱਚ ਖਾਸ ਗੱਲ ਇਹ ਹੈ ਕੀ ਇਹ ਹੁਕਮ 10 ਅਕਤੂਬਰ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।





Comments