DBEE ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
- Ludhiana Plus
- Oct 27, 2023
- 2 min read
27 ਅਕਤੂਬਰ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 27 ਅਕਤੂਬਰ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਡਾ. ਸ਼੍ਰੀ ਰੁਪਿੰਦਰਪਾਲ ਸਿੰਘ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ ਵੱਲੋੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ Vast Linkers Pvt. Ltd. , Narayana E-techno school, HDB Financial, Avon Cycles Ldh, Secured Engineers pvt. ltd. ਆਦਿ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀਂ, 12ਵੀਂ, ਆਈ.ਟੀ.ਆਈ (Fitter, Elctrician, Boiler, Wlder)., ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) B.tech (Mechanical/Electrical) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਣ। ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕਰ ਸਕਦੇ ਹਨ।






Comments