google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਬੱਗਾ ਵਲੋਂ ਵਾਰਡ ਨੰ: 92 ਅਧੀਨ ਫਰੈਂਡਜ ਕਲੋਨੀ 'ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

  • bhagattanya93
  • Aug 19, 2023
  • 1 min read

ਲੁਧਿਆਣਾ, 19 ਅਗਸਤ

ree

ਵਿਧਾਨ ਸਭਾ ਹਲਕਾ ਉੱਤਰੀ ਦੇ ਪੁਰਾਣਾ ਵਾਰਡ ਨੰਬਰ 91 ਅਤੇ ਨਵਾਂ 92 ਅਧੀਨ ਫਰੈਂਡਜ ਕਲੋਨੀ, ਨੇੜੇ ਪਹਾੜੀਆ ਡੇਅਰੀ ਵਿਖੇ ਨਵੀਂਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਮਦਨ ਲਾਲ ਬੱਗਾ ਨੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ 'ਤੇ ਕਰੀਬ 20 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਉਤਰੀ ਵਿੱਚ ਹੋਏ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਸੂਬੇ ਖਾਸ ਕਰਕੇ ਵਿਧਾਨ ਸਭਾ ਉਤਰੀ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਉੱਤਰੀ ਦੇ ਵਿਚਕਾਰੋਂ ਲੰਘਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼ ਸੁਥਰਾ ਵਾਤਾਵਰਨ ਪ੍ਰਦਾਨ ਕਰਨਾ ਉਨ੍ਹਾਂ ਦਾ ਪੁਰਾਣਾ ਸੁਪਨਾ ਹੈ, ਜਿਸ ਲਈ ਕੋਸ਼ਿਸ਼ਾਂ ਜਾਰੀ ਹਨ।

ree

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੋਸ਼ਿਸ਼ਾ ਤਹਿਤ ਬਿਜਲੀ ਦੀਆਂ ਤਾਰਾਂ ਦੇ ਨੈੱਟਵਰਕ ਦੇ ਸੂਧਾਰ ਨਾਲ-ਨਾਲ 50 ਤੋਂ ਵੱਧ ਨਵੇਂ ਟਰਾਂਸਫਾਰਮਰ ਲਗਵਾਏ ਗਏ ਹਨ। ਸਾਲਾਂ ਤੋਂ ਟੁੱਟੀਆਂ ਸੜਕਾਂ ਦਾ ਨਿਰਮਾਣ, ਸਫਾਈ ਵਿਵਸਥਾ ਵਿੱਚ ਵੀ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ। ਹਲਕੇ ਦੇ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ 'ਚ ਲਗਾਤਾਰ ਇਜਾਫਾ ਕੀਤਾ ਜਾ ਰਿਹਾ ਹੈ।

ree

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ 'ਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Comments


Logo-LudhianaPlusColorChange_edited.png
bottom of page