Cm ਭਗਵੰਤ ਵਲੋਂ ਮੁਹਾਲੀ ਚ ਫੈਕਟਰੀ 'ਚ ਆਕਸੀਜਨ ਸਿਲੰਡਰ ਫਟਣ ਨਾਲ ਹੋਏ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ
- bhagattanya93
- Aug 6
- 1 min read
06/08/2025

ਮੁਹਾਲੀ ਚ ਫੈਕਟਰੀ 'ਚ ਆਕਸੀਜਨ ਸਿਲੰਡਰ ਫਟਣ ਨਾਲ ਹੋਏ ਹਾਦਸੇ ਤੇ CM ਭਗਵੰਤ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ -ਮੁੱਖਮੰਤਰੀ ਨੇ ਲਿਖਿਆ
"ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ 'ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਹਾਂ।"
"ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ 'ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।"






Comments