google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਲੇਮ ਟਾਬਰੀ ਦਾ ਖੱਡਿਆਂ ਵਾਲਾ ਸਰਕਾਰੀ ਸਕੂਲ ਅਪਗ੍ਰੇਡ, ਵਿਧਾਇਕ ਬੱਗਾ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ

8 minutes ago
1 min read

ਲੁਧਿਆਣਾ, 27 ਅਕਤੂਬਰ

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ, ਸਲੇਮ ਟਾਬਰੀ ਦੇ ਹਾਈ ਸਕੂਲ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਵਿਧਾਇਕ ਬੱਗਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਤਹਿਤ ਜਿੱਥੇ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਉੱਥੇ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੀਆਂ ਤਕਨੀਕਾਂ ਅਪਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਸਥਾਨਕ ਵਸਨੀਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਉੱਤਰੀ ਅਧੀਨ ਸਲੇਮ ਟਾਬਰੀ ਦੇ ਸਰਕਾਰੀ ਹਾਈ ਸਕੂਲ (ਖੱਡਿਆਂ ਵਾਲਾ ਸਰਕਾਰੀ ਸਕੂਲ) ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ।

Comments


Logo-LudhianaPlusColorChange_edited.png
bottom of page