google-site-verification=ILda1dC6H-W6AIvmbNGGfu4HX55pqigU6f5bwsHOTeM
top of page

ਮਿਸ਼ਨ ਕਲੀਨ ਪੰਜਾਬ: ਵਿਧਾਇਕ ਪਰਾਸ਼ਰ ਨੇ ਦੌਲਤ ਕਲੋਨੀ ਵਿੱਚ ਵੱਡੀ ਸਫਾਈ ਮੁਹਿੰਮ ਕੀਤੀ ਸ਼ੁਰੂ, ਟੈਬਵੈੱਲ ਦਾ ਕੀਤਾ ਉਦਘਾਟਨ

Sep 9
1 min read

ਲੁਧਿਆਣਾ, 8 ਸਤੰਬਰ:

'ਮਿਸ਼ਨ ਕਲੀਨ ਪੰਜਾਬ' ਤਹਿਤ ਅੱਗੇ ਵਧਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਦੌਲਤ ਕਲੋਨੀ (ਵਾਰਡ ਨੰਬਰ 10) ਵਿੱਚ ਇੱਕ ਵੱਡੀ ਸਫਾਈ ਮੁਹਿੰਮ ਸ਼ੁਰੂ ਕੀਤੀ।

ਮੁਹਿੰਮ ਦੌਰਾਨ, ਕੂੜਾ ਪ੍ਰਬੰਧਨ ਪ੍ਰਤੀ ਨਿਵਾਸੀਆਂ ਵਿੱਚ ਜਾਗਰੂਕਤਾ ਵੀ ਫੈਲਾਈ ਗਈ।

ਇਸ ਤੋਂ ਇਲਾਵਾ ਵਿਧਾਇਕ ਪਰਾਸ਼ਰ ਨੇ ਇੱਕ ਨਵੇਂ ਲਗਾਏ ਗਏ 12.5 ਐਚ.ਪੀ ਟਿਊਬਵੈੱਲ ਦਾ ਵੀ ਉਦਘਾਟਨ ਕੀਤਾ। ਇਹ ਟਿਊਬਵੈੱਲ ਲਗਭਗ 6.50 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ ਹੈ।

ਸਫ਼ਾਈ ਮੁਹਿੰਮ ਦੌਰਾਨ ਕੌਂਸਲਰ ਪ੍ਰਦੀਪ ਸ਼ਰਮਾ ਗੈਬੀ ਸਮੇਤ ਹੋਰ ਨਗਰ ਨਿਗਮ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦਿਆਂ ਉਨ੍ਹਾਂ ਦਾ ਧਿਆਨ ਸਫਾਈ ਨੂੰ ਉਤਸ਼ਾਹਿਤ ਕਰਨ 'ਤੇ ਹੈ। ਸਬੰਧਤ ਅਧਿਕਾਰੀਆਂ ਨੂੰ ਨਿਯਮਤ ਤੌਰ 'ਤੇ ਸਫਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸ਼ੁਰੂ ਕੀਤਾ ਜਾ ਰਿਹਾ ਹੈ।

ਵਿਧਾਇਕ ਪਰਾਸ਼ਰ ਨੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਵਸਨੀਕਾਂ ਨੂੰ ਘਰੇਲੂ ਕੂੜੇ ਨੂੰ ਰਿਡਿਊਸ, ਰੀਯੂਜ਼ ਅਤੇ ਰੀਸਾਈਕਲ ਕਰਨ ਲਈ ਵੱਖ-ਵੱਖ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ ਗਈ ਹੈ।

ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਹ ਖੁਦ ਜ਼ਮੀਨੀ ਪੱਧਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਹੋਰ ਸੁਧਾਰ ਕਰਨ ਲਈ ਵਸਨੀਕਾਂ ਤੋਂ ਫੀਡਬੈਕ ਵੀ ਲਈ ਜਾ ਰਹੀ ਹੈ।

Comments


Logo-LudhianaPlusColorChange_edited.png
bottom of page