ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ
- bhagattanya93
- Jun 8
- 1 min read
08/06/2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਐਤਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ ਆਪ ਵਿੱਚ ਸ਼ਾਮਲ ਹੋਏ। ਲੁਧਿਆਣਾ ਵਾਰਡ ਨੰਬਰ-59 ਵਿਚੋਂ ਕਈ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਆਗੂ ਨੂੰ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਮੈਂਬਰਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਵਿਚ ਬਲਰਾਜ ਸਿੰਘ, ਮਾਹਿਲ, ਦਿਨੇਸ਼ ਕੁਮਾਰ, ਰਾਮ, ਰਜਿੰਦਰ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਨਛੱਤਰ ਸਿੰਘ, ਜਗਦੀਪ ਸਿੰਘ ਤਾਰੀ, ਗੱਝੂ, ਨਿਰਮਲ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮੋਹਨ ਧੀਰ, ਮੰਗਾ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਆਦਿ ਸ਼ਾਮਲ ਹਨ।

ਸ਼ੈਰੀ ਕਲਸੀ ਵੱਲੋਂ ਜਦੋਂ ਆਗੂਆਂ ਨੂੰ ਕਾਂਗਰਸ ਛੱਡ ਕੇ ਆਉਣ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਬਿਆਨ ਦਿੰਦੇ ਕਿਹਾ ਕਿ ਕਾਂਗਰਸ ਵਿਚ ਤਾਂ ਆਪਸ ਵਿਚ ਹੀ ਇਕ-ਦੂਜੀਆਂ ਦੀਆਂ ਲੱਤਾਂ ਖਿੱਚੀ ਜਾਂਦੇ ਹਨ ਤਾਂ ਸਾਨੂੰ ਉਨ੍ਹਾਂ ਨੇ ਕੀ ਪੁੱਛਣਾ ਹੈ। ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੰਮ ਕਰਨ ਦਾ ਤਰੀਕਾ ਸਾਨੂੰ ਬੇਹੱਦ ਪਸੰਦ ਆਇਆ, ਜਿਸ ਕਰਕੇ ਅੱਜ ਅਸੀਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਾਂ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਸਾਰੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਲਗਾਤਾਰ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਯਕੀਨੀ ਤੌਰ 'ਤੇ ਜ਼ਿਮਨੀ ਚੋਣਾਂ ਵਿੱਚ ਸਾਨੂੰ ਵੱਡਾ ਹੁਲਾਰਾ ਦੇਵੇਗਾ।





Comments