ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਸਸਪੈਂਡ ਕਰ ਦਿੱਤਾ
- bhagattanya93
- Aug 11, 2023
- 1 min read
ਨਵੀਂ ਦਿੱਲੀ ,11 ਅਗਸਤ

ਸੰਸਦ ਭਵਨ 'ਚ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ ਅਤੇ ਅੱਜ ਵੀ ਸੰਸਦ 'ਚ ਹੰਗਾਮਾ ਜਾਰੀ ਰਿਹਾ। ਇਸ ਦੇ ਨਾਲ ਹੀ ਜਾਣਕਾਰੀ ਮਿਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਵੀ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 'ਆਪ' ਦੇ ਦੋਵੇਂ ਆਗੂਆਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੇ ਫੈਸਲੇ ਤੱਕ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਕਾਰਵਾਈ ਦਿੱਲੀ ਸਰਵਿਸਿਜ਼ ਬਿੱਲ ਸਬੰਧੀ ਪੰਜ ਸੰਸਦ ਮੈਂਬਰਾਂ ਦੇ ਜਾਅਲੀ ਦਸਤਖਤਾਂ ਨੂੰ ਲੈ ਕੇ ਕੀਤੀ ਗਈ ਹੈ। ਉਨ੍ਹਾਂ 'ਤੇ ਦੋਸ਼ ਹੈ ਕਿ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਸੰਸਦ ਮੈਂਬਰਾਂ ਦੀ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੱਤਾ, ਜੋ ਨਿਯਮਾਂ ਦੀ ਉਲੰਘਣਾ ਹੈ।





Comments