google-site-verification=ILda1dC6H-W6AIvmbNGGfu4HX55pqigU6f5bwsHOTeM
top of page

STF ਲੁਧਿਆਣਾ ਨੂੰ ਮਿਲੀ ਵੱਡੀ ਸਫਲਤਾ, ਜ਼ਮਾਨਤ 'ਤੇ ਆਇਆ ਮੁਲਜ਼ਮ 4 ਕਰੋੜ ਦੀ ਹੈਰੋਇਨ ਸਮੇਤ ਸਾਥੀ ਸਣੇ ਕਾਬੂ

  • Dec 23, 2023
  • 2 min read

23/12/2023

ਕੁਝ ਮਹੀਨੇ ਪਹਿਲੋਂ ਨਸ਼ੇ ਦੀ ਤਸਕਰੀ ਦੇ ਮਾਮਲੇ 'ਚ ਜ਼ਮਾਨਤ 'ਤੇ ਆਏ ਮੁਲਜ਼ਮ ਨੂੰ ਐਸਟੀਐਫ ਦੀ ਟੀਮ ਨੇ ਚਾਰ ਕਰੋੜ ਰੁਪਏ ਦੀ ਹੈਰੋਇਨ ਸਮੇਤ ਸਾਥੀ ਸਣੇ ਗ੍ਰਿਫ਼ਤਾਰ ਕੀਤਾ ਹੈ l ਐਸਟੀਐਫ ਦੇ ਲੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਿੰਡ ਲੁਹਾਰਾ ਦੇ ਰਹਿਣ ਵਾਲੇ ਮੁਲਜ਼ਮ ਪਰਮਜੀਤ ਪ੍ਰਭਜੋਤ ਉਰਫ ਜੋਤੀ ਦੇ ਕਬਜ਼ੇ 'ਚੋਂ 800 ਗ੍ਰਾਮ ਜਦਕਿ ਉਸ ਦੇ ਸਾਥੀ ਲੁਹਾਰਾ ਦੇ ਹੀ ਵਾਸੀ ਸੁਖਪ੍ਰੀਤ ਸਿੰਘ ਉਰਫ ਸੁੱਖ ਦੇ ਕਬਜ਼ੇ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ l

ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਹਿਰਾਸਤ ਵਿੱਚ ਲਿਆ ਜਦੋਂ ਉਹ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਸਨ l ਪੁਲਿਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਕੋਲੋਂ ਵਧੇਰੇ ਪੁੱਛਗਿਛ ਸ਼ੁਰੂ ਕਰ ਦਿੱਤੀ l

ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਦੋਵੇਂ ਮੁਲਜਮ ਪਿਛਲੇ ਦੋ ਸਾਲ ਤੋਂ ਹੈਰੋਇਨ ਦੀ ਤਸਕਰੀ ਕਰ ਰਹੇ ਹਨ l ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜਮ ਗਿੱਲ ਗਾਰਡਨ ਵਾਲੇ ਪਾਸਿਓਂ ਈਸ਼ਵਰ ਨਗਰ ਪੂਲੀ ਵੱਲ ਆਪਣੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਹਨ l ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਦੋਵਾਂ ਮੁਲਜਮਾਂ ਨੂੰ ਹਿਰਾਸਤ ਵਿੱਚ ਲਿਆl


ਤਲਾਸ਼ੀ ਦੇ ਦੌਰਾਨ ਮੁਲਜ਼ਮ ਪਰਮਜੀਤ ਪ੍ਰਭਜੋਤ ਉਰਫ ਜੋਤੀ ਦੇ ਕਬਜ਼ੇ ਚੋਂ 800 ਗ੍ਰਾਮ ਅਤੇ ਅਤੇ ਸੁਖਪ੍ਰੀਤ ਦੇ ਕਬਜ਼ੇ ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ l ਮੁਢਲੀ ਪੜਤਾਲ ਦੇ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜਮ ਪ੍ਰਭ ਜੋਤ ਉਰਫ ਜੋਤੀ ਦੇ ਖਿਲਾਫ ਕਈ ਮੁਕਦਮੇ ਦਰਜ ਹਨ l ਮਈ ਮਹੀਨੇ ਉਹ ਨਸ਼ੇ ਦੀ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਤੋਂ ਜਮਾਨਤ ਤੇ ਬਾਹਰ ਆਇਆ ਸੀ l ਬਾਹਰ ਆਉਂਦੇ ਸਾਰ ਹੀ ਉਸਨੇ ਆਪਣੇ ਸਾਥੀ ਸੁਖਪ੍ਰੀਤ ਸਿੰਘ ਨਾਲ ਮਿਲ ਕੇ ਫਿਰ ਤੋਂ ਹੈਰੋਇਨ ਦੀ ਤਸਕਰੀ ਸ਼ੁਰੂ ਕਰ ਦਿੱਤੀ l ਇਸੇ ਤਰ੍ਹਾਂ ਪੁੱਛਗਿੱਛ ਦੇ ਦੌਰਾਨ ਸੁਖਪ੍ਰੀਤ ਨੇ ਦੱਸਿਆ ਕਿ ਉਹ ਜਸਪਾਲ ਬਾਗੜ ਇਲਾਕੇ ਵਿੱਚ ਇੱਕ ਕੰਪਨੀ ਵਿੱਚ ਸੁਪਰਵਾਈਜ਼ਰ ਹੈ ਅਤੇ ਦੋਵੇਂ ਮੁਲਜਮ ਹੈਰੋਇਨ ਦਾ ਨਸ਼ਾ ਕਰਨ ਦੇ ਆਦੀ ਹਨ l ਪੁਲਿਸ ਪੁੱਛਗਿੱਛ ਦੇ ਦੌਰਾਨ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ l


Comments


Logo-LudhianaPlusColorChange_edited.png
bottom of page