Thapar University 'ਚ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ ’ਤੇ ਸੀ ਪਰੇਸ਼ਾਨ
- bhagattanya93
- Apr 28
- 1 min read
28/04/2025

ਥਾਪਰ ਯੂਨੀਵਰਸਿਟੀ ’ਚ ਪੜ੍ਹਦੇ ਇਕ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਪਛਾਣ ਅਨੀਸ਼ ਗਰਗ (19) ਵਜੋਂ ਹੋਈ ਹੈ, ਜੋ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨੇੜੇ ਦਾ ਰਹਿਣ ਵਾਲਾ ਸੀ। ਸਿਵਲ ਲਾਈਨਜ਼ ਥਾਣੇ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਰਾਤ ਦੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰਕੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ’ਚ ਐਸੋਸੀਏਟ ਪ੍ਰੋਫੈਸਰ ਹਨ। ਪਰਿਵਾਰ ਮੁਤਾਬਕ ਅਨੀਸ਼ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ।

Comments