google-site-verification=ILda1dC6H-W6AIvmbNGGfu4HX55pqigU6f5bwsHOTeM
top of page

UK ‘ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਸਜ਼ਾ, ਡਿਪੋਰਟ ਕਰ ਕੇ ਭੇਜਿਆ ਜਾਵੇਗਾ ਭਾਰਤ

  • bhagattanya93
  • Dec 24, 2023
  • 1 min read

24/12/2023

ਯੂਕੇ ਵਿਚ ਪੰਜਾਬੀ ਨੌਜਵਾਨ ਨੂੰ 6 ਸਾਲ ਦੀ ਸਜ਼ਾ ਸੁਣਾਈ ਗਈ ਹੈ ਤੇ ਨਾਲ ਹੀ ਉਸ ਨੂੰ ਡਿਪੋਰਟ ਕਰ ਕੇ ਭਾਰਤ ਭੇਜਿਆ ਜਾਵੇਗਾ। ਮੁਲਜ਼ਮ ਦੀ ਪਛਾਣ 28 ਸਾਲਾ ਵਰਿੰਦਰ ਸਿੰਘ ਵਜੋਂ ਹੋਈ ਹੈ। ਉਸ ‘ਤੇ ਦੋਸ਼ ਹੈ ਕਿ ਉਸ ਨੇ ਬ੍ਰਿਟੇਨ ਵਿਚ ਸ਼ਾਪਿੰਗ ਸੈਂਟਰ ਦੀ ਕਾਰ ਪਾਰਕਿੰਗ ਵਿਚ ਆਪਣੀ ਅਲੱਗ ਰਹਿ ਰਹੀ ਪਤਨੀ ‘ਤੇ ਹਮਲਾ ਕੀਤਾ ਸੀ। ਦੱਸ ਦੇਈਏ ਕਿ ਬ੍ਰੈਡਫੋਰਡ ਦੇ ਬ੍ਰੌਡਵੇ ਸ਼ਾਪਿੰਗ ਸੈਂਟਰ ਕੰਪਲੈਕਸ ਵਿਚ ਲੱਗੇ CCTV ਕੈਮਰਿਆਂ ਵਿਚ ਕੈਦ ਫੋਟੋਆਂ ਵਿਚ ਉਹ ਆਪਣੀ ਪਤਨੀ ਦਾ ਗਲਾ ਘੁੱਟਦਾ ਦਿਖਾਈ ਦੇ ਰਿਹਾ ਹੈ। ਇਸ ਘਟਨਾ ਤੋਂ ਬਾਅਦ ਔਰਤ ਬੇਹੋਸ਼ ਹੋ ਗਈ ਸੀ। ਇਸ ‘ਤੇ ਕਾਰਵਾਈ ਕਰਦਿਆਂ ਬ੍ਰਿਟੇਨ ਵਿਚ ਉਸ ਨੂੰ ਸਜ਼ਾ ਸੁਣਾਈ ਗਈ ਹੈ। 

Comments


Logo-LudhianaPlusColorChange_edited.png
bottom of page