google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਕੂਲ 'ਚ ਖੂਨੀ ਖੇਡ, 2 ਨੌਜਵਾਨਾਂ ਨੇ ਪ੍ਰਿੰਸੀਪਲ 'ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ; ਮੌਕੇ 'ਤੇ ਪਹੁੰਚੀ ਪੁਲਿਸ

  • Jul 10, 2025
  • 1 min read

10/07/2025

ਹਿਸਾਰ ਜ਼ਿਲ੍ਹੇ ਦੇ ਪਿੰਡ ਬਾਸ ਸਥਿਤ ਸਕੂਲ ਵਿੱਚ ਵੀਰਵਾਰ ਸਵੇਰੇ 2 ਵਿਦਿਆਰਥੀਆਂ ਨੇ ਇਕ ਨਿੱਜੀ ਸਕੂਲ ਦੀ ਪ੍ਰਿੰਸੀਪਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ ਕਰੀਬ 11 ਵਜੇ ਵਾਪਰੀ।


ਇਸ ਘਟਨਾ ਮਗਰੋਂ ਪ੍ਰਿੰਸੀਪਲ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਦੱਸਿਆ ਹੈ ਕਿ ਪ੍ਰਿੰਸੀਪਲ ਦੀ ਹਾਲਤ ਸਥਿਰ ਹੈ, ਉਹ ਖ਼ਤਰੇ ਤੋਂ ਬਾਹਰ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ।


ਜਿਵੇਂ ਹੀ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸਕੂਲ ਵਿੱਚ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।


Comments


Logo-LudhianaPlusColorChange_edited.png
bottom of page