Big News : ਹੁਣ ਮਜੀਠਾ ਥਾਣੇ ਵਿੱਚ ਹੋਇਆ ਧਮਾਕਾ, ਪੁਲਿਸ ਜਾਂਚ ਵਿੱਚ ਜੁਟੀ
- bhagattanya93
- Dec 5, 2024
- 1 min read
05/12/2024

ਅੰਮ੍ਰਿਤਸਰ ਦੇ ਮਜੀਠਾ ਥਾਣੇ ਵਿੱਚ ਦੇਰ ਰਾਤ ਧਮਾਕਾ ਹੋਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ । ਇਸ ਤੋਂ ਪਹਿਲੋਂ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਨਾਰਾਇਣ ਸਿੰਘ ਚੌੜਾ ਵੱਲੋਂ ਗੋਲੀ ਚਲਾ ਕੇ ਹਮਲਾ ਕੀਤਾ ਗਿਆ ਜਿਸ ਵਿੱਚ ਸੁਖਬੀਰ ਬਾਦਲ ਵਾਲ ਵਾਲ ਬਚ ਗਏ ਸਨ। ਹੁਣ ਦੇਰ ਰਾਤ ਮਜੀਠਾ ਥਾਣੇ ਵਿੱਚ ਜ਼ੋਰਦਾਰ ਧਮਾਕਾ ਹੋਇਆI ਜਿਸ ਨਾਲ ਥਾਣੇ ਦੀਆਂ ਬਾਰੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ । ਡੀਐਸਪੀ ਦਿਹਾਤੀ ਜਸਪਾਲ ਸਿੰਘ ਢਿੱਲੋਂ ਮੌਕੇ 'ਤੇ ਪਹੁੰਚ ਚੁੱਕੇ ਹਨ ਅਤੇ ਥਾਣਾ ਇੰਚਾਰਜ ਪ੍ਰਭਜੀਤ ਸਿੰਘ ਵੀ ਧਮਾਕੇ ਦੀ ਜਾਂਚ ਕਰ ਰਹੇ ਹਨ l ਪੁਲਿਸ ਇਸ ਧਮਾਕੇ ਬਾਰੇ ਕੁਝ ਵੀ ਦੱਸਣ ਤੋਂ ਗੁਰੇਜ ਕਰ ਰਹੀ ਹੈ। ਥਾਣੇ ਦੇ ਬਾਹਰੀ ਦਰਵਾਜੇ ਬੰਦ ਕਰ ਦਿੱਤੇ ਗਏ ਹਨ ਅਤੇ ਪੁਲਿਸ ਇਸ ਦੀ ਜਾਂਚ ਵਿੱਚ ਜੁਟੀ ਹੋਈ ਹੈ l

ਮੌਕੇ 'ਤੇ ਪਹੁੰਚੇ ਡੀ.ਐਸ.ਪੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਘਟਨਾ ਸਮੇਂ ਇੱਕ ਪੁਲਿਸ ਮੁਲਾਜ਼ਮ ਆਪਣੇ ਮੋਟਰਸਾਈਕਲ 'ਚ ਹਵਾ ਭਰ ਰਿਹਾ ਸੀ ਕਿ ਟਿਊਬ 'ਚ ਹਵਾ ਭਰਨ ਕਾਰਨ ਇਹ ਧਮਾਕਾ ਹੋਇਆ। ਪੁਲਿਸ ਸਟੇਸ਼ਨ ਬੰਦ ਕਰ ਦਿੱਤਾ ਗਿਆ ਹੈ।






Comments