ਅੱਜ ਦਾ ਹੁਕਮਨਾਮਾ(15/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 15
- 1 min read
15/09/2025

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments