ਅੱਜ ਦਾ ਹੁਕਮਨਾਮਾ(16/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 16
- 1 min read
16/09/2025

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ ।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments