ਅੱਜ ਦਾ ਹੁਕਮਨਾਮਾ(26/12/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Dec 26, 2024
- 1 min read
26/12/2024

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥





Comments