ਅੱਜ ਦਾ ਹੁਕਮਨਾਮਾ (30/04/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Apr 30
- 1 min read
30/04/2025

ਆਸਾ ਮਹਲਾ ੫ ॥
ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ ਸਾਧਿਕ ਦੇਵਮੁਨਿ ਜਨ ਭਗਤ ਨਾਮੁ ਅਧਾਰਾ ॥ ਬਿਨਵੰਤਿਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥
ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾ ਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾ ਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾ ਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ,ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮ ਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂ ਪਈਦਾ।






Comments