ਅੱਜ ਦਾ ਹੁਕਮਨਾਮਾ(13/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 13
- 1 min read
13/09/2025

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥
ਤੂ ਕਰਤਾਰੁ ਕਰਹਿ ਸੋ ਹੋਇ ॥
ਤੇਰਾ ਜੋਰੁ ਤੇਰੀ ਮਨਿ ਟੇਕ ॥
ਸਦਾ ਸਦਾ ਜਪਿ ਨਾਨਕ ਏਕ ॥੧॥
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments