Akshay Kumar ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 5 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
- bhagattanya93
- Sep 6
- 1 min read
06/09/2025

ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ। ਪੰਜਾਬੀ ਅਦਾਕਾਰਾ, ਕਲਾਕਾਰਾ ਅਤੇ ਗਾਇਕਾਂ ਦੇ ਨਾਲ ਨਾਲ ਬਾਲੀਵੁੱਡ ਅਦਾਕਾਰ ਵੀ ਪੰਜਾਬ ‘ਚ ਹੜ੍ਹ ਪੀੜੀਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਨਾ ਸਿਰਫ਼ ਪਰਦੇ ‘ਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਜਾਣੇ ਜਾਂਦੇ ਹਨ, ਸਗੋਂ ਅਸਲ ਜ਼ਿੰਦਗੀ ਵਿੱਚ ਵੀ ਉਨ੍ਹਾਂ ਦੀ ਉਦਾਰਤਾ ਅਤੇ ਸਮਾਜ ਸੇਵਾ ਲਈ ਪ੍ਰਸ਼ੰਸਾ ਕੀਤੀ ਜਾਂਦੀ ਹੈ। ਕਈ ਮੌਕਿਆਂ ‘ਤੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਨ ਵਾਲੇ ਅਕਸ਼ੈ ਹੁਣ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਮਦਦ ਲਈ ਅੱਗੇ ਆਏ ਹਨ।
ਪਂਜਾਬ ਹੜ੍ਹ ਪੀੜਤਾਂ ਨੂੰ ਅਕਸ਼ੈ ਕੁਮਾਰ ਨੇ ਰਾਹਤ ਅਤੇ ਮਦਦ ਲਈ 5 ਕਰੋੜ ਰੁਪਏ ਦਾਨ ਕੀਤੇ ਹਨ। ਖਾਸ ਗੱਲ ਇਹ ਹੈ ਕਿ ਅਦਾਕਾਰ ਨੇ ਇਸ ਰਕਮ ਨੂੰ ਦਾਨ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਨੂੰ ਸੇਵਾ ਕਿਹਾ ਹੈ। ਉਨ੍ਹਾਂ ਇਹ ਐਲਾਨ ਇੱਕ ਅੰਗਰੇਜ਼ੀ ਮੀਡੀਆ ਸੰਗਠਨ ਨਾਲ ਗੱਲਬਾਤ ਵਿੱਚ ਕੀਤਾ ਹੈ।





Comments