ਅੱਜ ਦਾ ਹੁਕਮਨਾਮਾ(30/05/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- May 30
- 1 min read
30/05/2025

ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ ॥ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ॥ ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ ॥ ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ ॥ ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ ॥ ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥






Comments