ਅੱਜ ਦਾ ਹੁਕਮਨਾਮਾ(14/04/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Apr 14
- 1 min read
14/04/2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥






Comments