ਅੱਜ ਤਿੰਨ ਘੰਟੇ ਰੇਲਾਂ ਰੋਕਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤਾ ਪੰਜਾਬ ਬੰਦ ਦਾ ਐਲਾਨ
- bhagattanya93
- Dec 18, 2024
- 1 min read
18/12/2024

ਸ਼ੰਭੂ ਬਾਰਡਰ (Shambhu Border) 'ਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ (Farmer's Protest) ਨੇ ਪੰਜਾਬ ਬੰਦ (Punjab Bandh) ਦੀ ਕਾਲ ਦਿੱਤੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਘੰਟੇ ਰੇਲ ਰੋਕੋ ਅੰਦੋਲਨ ਚਲਾਇਆ ਗਿਆ।
ਪਿਛਲੇ 10 ਮਹੀਨਿਆਂ ਤੋਂ ਦਿੱਲੀ ਮਾਰਚ ਦੇ ਸੱਦੇ ਨਾਲ ਸ਼ੁਰੂ ਹੋਇਆ ਦਿੱਲੀ ਅੰਦੋਲਨ 2 ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਸਥਾਨ) ਸਰਹੱਦਾਂ 'ਤੇ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨ-ਮਜ਼ਦੂਰ 6, 8 ਅਤੇ 14 ਦਸੰਬਰ ਨੂੰ ਦਿੱਲੀ ਵੱਲ ਪੈਦਲ ਮਾਰਚ ਕਰ ਰਹੇ 101 ਕਿਸਾਨਾਂ-ਮਜ਼ਦੂਰਾਂ ਦੇ ਜਥੇ 'ਤੇ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਅਤੇ ਸੰਵਿਧਾਨ ਦੁਆਰਾ ਦਿੱਤੀ ਗਈ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ ਵਿਰੁੱਧ ਰੋਸ ਪ੍ਰਗਟਾ ਰਹੇ ਹਨ। ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ 3 ਘੰਟੇ ਦੇ ਰੇਲ ਰੋਕੋ ਅੰਦੋਲਨ ਦੇ ਸੱਦੇ 'ਤੇ ਪੰਜਾਬ ਦੇ 23 ਜ਼ਿਲ੍ਹਿਆਂ 'ਚ 50-60 ਥਾਵਾਂ 'ਤੇ ਦੁਪਹਿਰ 12 ਤੋਂ 3 ਵਜੇ ਤੱਕ। 25 ਲੱਖ ਰੁਪਏ ਦੀ ਵਿੱਤੀ ਸਹਾਇਤਾ, ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਮੁਕੰਮਲ ਕਰਜ਼ਾ ਮੁਆਫ਼ ਅਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ। ਜਦੋਂ ਤੱਕ ਅੰਦੋਲਨ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।





Comments