ਅੱਜ ਦਾ ਹੁਕਮਨਾਮਾ(16/02/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Feb 16, 2024
- 1 min read
16/02/2024
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥






Comments