ਅੱਜ ਦਾ ਹੁਕਮਨਾਮਾ(08/01/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jan 8, 2024
- 1 min read
08/01/2024
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥






Comments