ਅੱਜ ਦਾ ਹੁਕਮਨਾਮਾ(01-01-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jan 1, 2024
- 1 min read
01/01/2024
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥






Comments