ਅੱਜ ਦਾ ਹੁਕਮਨਾਮਾ(25/12/2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Dec 25, 2023
- 1 min read
25/12/2023
ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥






Comments