ਅੱਜ ਦਾ ਹੁਕਮਨਾਮਾ(20/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 20
- 1 min read
20/09/2025

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments