ਅੱਜ ਦਾ ਹੁਕਮਨਾਮਾ(07/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Ludhiana Plus
- Aug 7
- 1 min read
07/08/2025

ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥
ਨਾ ਤਿਸੁ ਮਰਣੁ ਨ ਆਵਣੁ ਜਾਣੁ ॥
ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥
ਜਹ ਦੇਖਾ ਤਹ ਅਵਰੁ ਨ ਕੋਇ ॥੧॥
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments