ਅੱਜ ਦਾ ਹੁਕਮਨਾਮਾ(13/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 13
- 1 min read
13/08/2025

ਗੋਂਡ ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥
ਉਸੁ ਰਖਵਾਰਾ ਅਉਰੋ ਹੋਵੈ ॥
ਰਖਵਾਰੇ ਕਾ ਹੋਇ ਬਿਨਾਸ ॥
ਆਗੈ ਨਰਕੁ ਈਹਾ ਭੋਗ ਬਿਲਾਸ ॥੧॥
(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments