ਅੱਜ ਦਾ ਹੁਕਮਨਾਮਾ(20/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 20
- 1 min read
20/08/2025

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥
ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments