ਅੱਜ ਦਾ ਹੁਕਮਨਾਮਾ(22/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 22
- 1 min read
22/08/2025

ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments