ਅੱਜ ਦਾ ਹੁਕਮਨਾਮਾ(29/12/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Dec 29, 2024
- 1 min read
29/12/2024

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲ ਸੋ ਸਾਹਿਬੁ ਪਰਵਾਣੋ ॥੧॥





Comments