ਅੱਜ ਦਾ ਹੁਕਮਨਾਮਾ(09/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 9
- 1 min read
09/09/2025

ਸੋਰਠਿ ਮਹਲਾ ੫ ॥
ਨਾਲਿ ਨਰਾਇਣੁ ਮੇਰੈ ॥
ਜਮਦੂਤੁ ਨ ਆਵੈ ਨੇਰੈ ॥
ਕੰਠਿ ਲਾਇ ਪ੍ਰਭ ਰਾਖੈ ॥
ਸਤਿਗੁਰ ਕੀ ਸਚੁ ਸਾਖੈ ॥੧॥
ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ)। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।1।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments