ਅੱਜ ਦਾ ਹੁਕਮਨਾਮਾ(08/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 8
- 1 min read
08/09/2025

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments