google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅਗਲੇ ਇਕ ਹਫ਼ਤੇ ਤਕ ਪੈਣਗੇ ਕੋਰਾ ਤੇ ਧੁੰਦ ! ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ

  • bhagattanya93
  • Dec 10, 2023
  • 1 min read

10/12/2023

ਸੂਬੇ ’ਚ ਸ਼ਨਿਚਰਵਾਰ ਨੂੰ ਜਲੰਧਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ ਹੋਰਨਾਂ ਜ਼ਿਲ੍ਹਿਆਂ ’ਚ ਵੀ ਕਾਫ਼ੀ ਠੰਢ ਰਹੀ। ਫ਼ਰੀਦਕੋਟ ’ਚ ਤਾਪਮਾਨ 5.8 ਡਿਗਰੀ, ਫਿਰੋਜ਼ਪੁਰ ’ਚ 6.2, ਰੂਪਨਗਰ ’ਚ 6.8, ਮੋਗੇ 6.3, ਗੁਰਦਾਸਪੁਰ ’ਚ 6.9, ਲੁਧਿਆਣੇ ’ਚ 7.2 ਤੇ ਅੰਮ੍ਰਿਤਸਰ ’ਚ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਹੁਤੇ ਜ਼ਿਲ੍ਹਿਆਂ ’ਚ ਤਾਪਮਾਨ 21 ਤੋਂ 22 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਮੌਸਮ ਵਿਭਾਗ ਅਨੁਸਾਰ ਸੂਬੇ ’ਚ ਅਗਲੇ ਤਿੰਨ ਦਿਨਾਂ ਦੌਰਾਨ ਤਾਪਮਾਨ ’ਚ ਕੋਈ ਖ਼ਾਸ ਤਬਦੀਲੀ ਨਹੀਂ ਆਵੇਗੀ। ਇਕ ਹਫ਼ਤੇ ਤੱਕ ਕੋਰਾ ਤੇ ਧੁੰਦ ਪੈਣ ਦੀ ਸੰਭਾਵਨਾ ਹੈ। 13 ਦਸੰਬਰ ਤੱਕ ਮੌਸਮ ਖ਼ੁਸ਼ਕ ਰਹੇਗਾ।


ਮੌਸਮ 'ਚ ਤਬਦੀਲੀ ਕਾਰਨ ਵਧ ਰਹੀ ਮਰੀਜ਼ਾਂ ਦੀ ਗਿਣਤੀ

ਮੌਸਮ 'ਚ ਤਬਦੀਲੀ ਕਾਰਨ ਲੋਕ ਖਾਂਸੀ, ਜ਼ੁਕਾਮ ਤੇ ਬੁਖਾਰ ਤੋਂ ਪੀੜਤ ਹੋ ਰਹੇ ਹਨ।ਐਡਵੋਕੇਟ ਡੀ.ਆਰ.ਸ਼ਰਮਾ, ਕੋਆਰਡੀਨੇਟਰ ਸ਼੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟ ਨੇ ਦੱਸਿਆ ਕਿ ਮੌਸਮ 'ਚ ਤਬਦੀਲੀ ਕਾਰਨ ਲੋਕ ਖਾਂਸੀ, ਜ਼ੁਕਾਮ ਤੇ ਬੁਖਾਰ ਤੋਂ ਪੀੜਤ ਹਨ। ਅਜਿਹੇ 'ਚ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ। ਖਾਸ ਤੌਰ 'ਤੇ ਬਜ਼ੁਰਗਾਂ ਤੇ ਬੱਚਿਆਂ ਦਾ ਧਿਆਨ ਰੱਖੋ। ਬਾਹਰ ਨਿਕਲਦੇ ਸਮੇਂ ਆਪਣੇ ਸਰੀਰ ਨੂੰ ਗਰਮ ਕੱਪੜਿਆਂ ਨਾਲ ਢੱਕ ਕੇ ਰੱਖੋ।


ਧੁੰਦ ਕਾਰਨ ਵਾਹਨਾਂ ਨੂੰ ਕਰਨਾ ਪੈ ਰਿਹਾ ਮੁਸ਼ਕਲਾਂ ਦਾ ਸਾਹਮਣਾ

ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਇਸ ਨਾਲ ਬਾਹਰੀ ਖੇਤਰਾਂ ਅਤੇ ਹਾਈਵੇਅ 'ਤੇ ਵਿਜ਼ੀਬਿਲਟੀ ਵੀ ਪ੍ਰਭਾਵਿਤ ਹੋਵੇਗੀ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

Comments


Logo-LudhianaPlusColorChange_edited.png
bottom of page