ਅਜੇ ਸਕੂਲ ਖੁੱਲ੍ਹਣਗੇ ਜਾਂ ਨਹੀਂ?, ਛੁੱਟੀਆਂ ਵਿਚ ਵਾਧੇ ਬਾਰੇ ਆਈ ਵੱਡੀ ਅਪਡੇਟ
- bhagattanya93
- Jun 29
- 2 min read
29/06/2025

ਭਾਰਤ ਦੇ ਵੱਡੇ ਹਿੱਸੇ ਵਿਚ ਮਾਨਸੂਨ ਦੀ ਐਂਟਰੀ ਹੋ ਗਈ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ ਸਣੇ ਉਤਰੀ ਭਾਰਤ ਦੇ ਵੱਡੇ ਹਿੱਸੇ ਨੂੰ ਮਾਨਸੂਨ ਨੇ ਕਵਰ ਕਰ ਲਿਆ ਹੈ। ਇਸ ਸਮੇਂ ਪੰਜਾਬ ਦੇ ਕਈ ਜਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਤਾਪਮਾਨ ਵਿਚ ਇਕਦਮ ਗਿਰਾਵਟ ਆਈ ਹੈ, ਹਾਲਾਂਕਿ ਕਈ ਸੂਬਿਆਂ ਵਿਚ ਹਾਲੇ ਵੀ ਅੱਤ ਦੀ ਗਰਮੀ ਪੈ ਰਹੀ ਹੈ। ਅਜਿਹੇ ਵਿਚ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਵਧਾਉਣ ਬਾਰੇ ਮੰਗ ਤੇਜ਼ੀ ਨਾਲ ਉੱਠ ਰਹੀ ਹੈ। ਅਧਿਆਪਕ ਅਤੇ ਮਾਪੇ ਲਗਾਤਾਰ ਇਹ ਮੰਗ ਕਰ ਰਹੇ ਹਨ। ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਸਕੂਲ ਪਹਿਲੀ ਜੁਲਾਈ ਨੂੰ ਖੁੱਲ੍ਹ ਰਹੇ ਹਨ।

ਹਾਲਾਂਕਿ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ ਸਣੇ ਕਈ ਸੂਬਿਆਂ ਵਿਚ ਪਿਛਲੇ ਹਫਤੇ ਤੋਂ ਕਹਿਰ ਦੀ ਗਰਮੀ ਪੈ ਰਹੀ ਹੈ। ਅਜਿਹੇ ਵਿਚ ਉਮੀਦ ਕੀਤੀ ਜਾ ਰਹੀ ਹੈ ਕਿ ਇਥੇ ਛੁੱਟੀਆਂ 10 ਜੁਲਾਈ ਤੱਕ ਵਧਾਈਆਂ ਜਾ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਅਜੇ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਪਰ ਮਾਪਿਆਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਕਾਰਨ ਸਰਕਾਰ ਇਸ ਬਾਰੇ ਫੈਸਲਾ ਲੈ ਸਕਦੀ ਹੈ।

ਇਸ ਦੇ ਨਾਲ ਹੀ ਕਸ਼ਮੀਰ ਵਿਚ ਇਸ ਵਾਰ ਗਰਮੀ ਦਾ ਪ੍ਰਭਾਵ ਵੱਧ ਵੇਖਿਆ ਜਾ ਰਿਹਾ ਹੈ। ਇਸ ਸੂਬੇ ਵਿੱਚ ਸਕੂਲ 7 ਜੁਲਾਈ ਤੱਕ ਬੰਦ ਰਹਿਣਗੇ। ਉੱਚ ਸੈਕੰਡਰੀ ਪੱਧਰ ਤੱਕ ਦੇ ਸਾਰੇ ਸਰਕਾਰੀ ਅਤੇ ਨਿੱਜੀ ਮਾਨਤਾ ਪ੍ਰਾਪਤ ਸਕੂਲ 7 ਜੁਲਾਈ 2025 ਤੱਕ ਬੰਦ ਰਹਿਣਗੇ। ਪ੍ਰਸ਼ਾਸਨ ਨੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ। ਹਾਲਾਂਕਿ, ਸ਼੍ਰੀਨਗਰ ਨਗਰ ਪਾਲਿਕਾ ਸੀਮਾ ਦੇ ਅੰਦਰ ਆਉਣ ਵਾਲੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਬਾਹਰੀ ਇਲਾਕਿਆਂ ਦੇ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਇਸ ਨਾਲ ਬੱਚਿਆਂ ਨੂੰ ਦੁਪਹਿਰ ਦੀ ਤੇਜ਼ ਧੁੱਪ ਤੋਂ ਰਾਹਤ ਮਿਲੇਗੀ।
ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ
ਪੰਜਾਬ ਦੇ ਸਾਰੇ ਸਕੂਲਾਂ ਵਿਚ ਇਸ ਵੇਲੇ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਵਿਚਾਲੇ ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸਸੀਈਆਰਟੀ) ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ/ਐਲੀਮੈਂਟਰੀ) ਅਤੇ ਸਕੂਲ ਮੁਖੀਆਂ ਨੂੰ ਸੈਸ਼ਨ 2025-26 ਦੌਰਾਨ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੋ-ਮਾਸਿਕ ਟੈਸਟ-1 ਕਰਵਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਪੱਤਰ ਅਨੁਸਾਰ, ਇਹ ਟੈਸਟ 10 ਜੁਲਾਈ, 2025 ਤੋਂ 19 ਜੁਲਾਈ, 2025 ਤੱਕ ਆਫਲਾਈਨ ਮੋਡ ‘ਚ ਲਿਆ ਜਾਵੇਗਾ। ਸਾਰੇ ਸਕੂਲ ਮੁਖੀ ਆਪਣੇ ਪੱਧਰ ‘ਤੇ ਡੇਟਸ਼ੀਟ ਤਿਆਰ ਕਰਨ ਅਤੇ ਯੋਜਨਾਬੱਧ ਢੰਗ ਨਾਲ ਟੈਸਟ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।





Comments