ਅਭੈ ਚੌਟਾਲਾ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਤੋਂ ਕਾਰਵਾਈ ਦੀ ਕੀਤੀ ਮੰਗ
- Jul 17, 2025
- 1 min read
17/07/2025

ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਰਾਸ਼ਟਰੀ ਪ੍ਰਧਾਨ ਅਭੈ ਚੌਟਾਲਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਦੇ ਪੁੱਤਰ ਕਰਨ ਸਿੰਘ ਚੌਟਾਲਾ ਨੇ ਚੰਡੀਗੜ੍ਹ ਸੈਕਟਰ-3 ਪੁਲਿਸ ਥਾਣੇ ’ਚ ਲਿਖਤੀ ਸ਼ਿਕਾਇਤ ਦੇ ਕੇ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਕਾਲ ਕਰਨ ਵਾਲੇ ਨੇ ਕਿਹਾ ਹੈ ਕਿ ਉਹ ਉਸ ਦੇ ਪਿਤਾ ਨੂੰ ਪ੍ਰਧਾਨ ਕੋਲ ਪਹੁੰਚਾ ਦੇਣਗੇ। ਕਰਨ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਕਾਲ ਕਰਨ ਵਾਲਾ ਇਨੈਲੋ ਦੇ ਸਾਬਕਾ ਪ੍ਰਧਾਨ ਨਫੇ ਸਿੰਘ ਰਾਠੀ ਵੱਲ ਇਸ਼ਾਰਾ ਕਰ ਰਿਹਾ ਸੀ। ਰਾਠੀ ਦੀ ਪਿਛਲੇ ਸਾਲ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸੂਬਾਈ ਸਰਕਾਰ ਦੀਆਂ ਨੀਤੀਆਂ ਤੇ ਡਰੱਗਜ਼ ਖ਼ਿਲਾਫ਼ ਆਵਾਜ਼ ਚੁੱਕਦੇ ਹਨ ਇਸ ਲਈ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ।







Comments