'ਆਪ' MLA Gurpreet Gogi ਦੇ ਹਾਦਸਾ ਤੋਂ ਬਾਦ; Amritpal Singh Sukhanand ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ
- Ludhiana Plus
- Jan 11
- 1 min read
11/01/2025

ਜ਼ਿਲ੍ਹਾ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਤੋਂ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ (Amritpal Singh Sukhanand) ਦੀ ਗੱਡੀ ਦਿੱਲੀ ਜਾਣ ਸਮੇਂ ਰਸਤੇ ਵਿਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਵਿਧਾਇਕ ਅਤੇ ਉਸ ਦੇ ਸਾਥੀਆਂ ਦਾ ਬਚਾਅ ਰਿਹਾ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ ਤੇ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ਹਨ, ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਏ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਵਿਧਾਇਕ ਨੇ ਹਾਦਸੇ ਦਾ ਜਿਕਰ ਕਰਦਿਆਂ ਬਚਾਅ ਹੋਣ ਤੇ ਪ੍ਰਮਾਤਮਾ ਸ਼ੁਕਰਾਨਾ ਕੀਤਾ ਹੈ।





Comments