ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ, ਪੜ੍ਹੋ ਪੂਰਾ ਮਾਮਲਾ
- bhagattanya93
- Jun 6
- 1 min read
06/06/2025

ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਨੂੰ ਹੀ ਪੰਜਾਬ ਸਰਕਾਰ ਦੇ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰਾਂ ਅਨੁਸਾਰ, ਐਸਐਸਪੀ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਹਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ। ਸੂਤਰਾਂ ਅਨੁਸਾਰ, ਆਸ਼ੂ ਹੀ ਇਸ ਅਧਿਕਾਰੀ ਨੂੰ ਡੀਐਸਪੀ ਦੇ ਅਹੁਦੇ 'ਤੇ ਨਿਯੁਕਤ ਕਰਨ ਵਾਲਾ ਪਹਿਲਾ ਵਿਅਕਤੀ ਸੀ।






Comments