google-site-verification=ILda1dC6H-W6AIvmbNGGfu4HX55pqigU6f5bwsHOTeM
top of page

ਇੱਕੋ ਪਰਿਵਾਰ ਦੇ 5 ਜੀਆਂ ਦੀਆਂ ਘਰ 'ਚੋਂ ਹੀ ਲਾਸ਼ਾਂ ਬਰਾਮਦ

  • bhagattanya93
  • Jan 1, 2024
  • 1 min read

01/01/2024

ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਹੀ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ 55 ਸਾਲਾ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ, ਉਸਦੀ ਪਤਨੀ ਸਰਬਜੀਤ ਕੌਰ, ਉਨ੍ਹਾਂ ਦੀਆਂ ਦੋ ਧੀਆਂ ਜੋਤੀ (32) ਅਤੇ ਗੋਪੀ (31) ਅਤੇ ਜੋਤੀ ਪੁੱਤਰੀ ਅਮਨ (3) ਵਜੋਂ ਹੋਈ ਹੈ।


ਮਨਮੋਹਨ ਸਿੰਘ ਦੀ ਲਾਸ਼ ਐਤਵਾਰ ਨੂੰ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ, ਜਦੋਂਕਿ ਔਰਤ ਅਤੇ ਛੋਟੀ ਬੱਚੀ ਇੱਕੋ ਕਮਰੇ ਵਿੱਚ ਬਿਸਤਰੇ 'ਤੇ ਪਏ ਮਿਲੇ, ਜਿਨ੍ਹਾਂ ਦੇ ਗਲੇ 'ਤੇ ਨਿਸ਼ਾਨ ਸਨ। ਪੁਲਿਸ ਨੇ ਦੱਸਿਆ ਕਿ ਤਿੰਨ ਸਾਲ ਦੀ ਬੱਚੀ ਨੂੰ ਛੱਡ ਕੇ ਸਾਰਿਆਂ ਦੇ ਗਲੇ 'ਤੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਮੁਖੀ ਮਨਜੀਤ ਸਿੰਘ ਅਤੇ ਆਦਮਪੁਰ ਦੇ ਡੀਐੱਸਪੀ ਵਿਜੇ ਕੁੰਵਰ ਸਿੰਘ ਰਾਤ 8.20 'ਤੇ ਮੌਕੇ 'ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ।


"ਮਨਮੋਹਨ ਸਿੰਘ ਨੇ ਸੁਸਾਈਡ ਨੋਟ 'ਚ ਲਿਖਿਆ ਹੈ ਕਿ ਉਸਨੇ ਆਰਥਿਕ ਤੰਗੀ ਕਾਰਨ ਕਰਜ਼ਾ ਲਿਆ ਸੀ। ਘਰੇਲੂ ਝਗੜੇ ਅਤੇ ਕਰਜ਼ੇ ਤੋਂ ਤੰਗ ਆ ਕੇ ਉਹ ਇਹ ਕਦਮ ਚੁੱਕ ਰਹੇ ਹਨ। ਮਨਜੀਤ ਸਿੰਘ ਐਸ.ਐਚ.ਓ ਆਦਮਪੁਰ ਨੇ ਦੱਸਿਆ ਕਿ, ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

Комментарии


Logo-LudhianaPlusColorChange_edited.png
bottom of page