ਇਸ 'ਆਪ' ਆਗੂ ਨੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ 'ਚ ਦਿੱਤਾ ਅਸਤੀਫ਼ਾ
- bhagattanya93
- Jul 28
- 1 min read
28/07/2025

ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਆਪ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਮੈਂ ਆਪ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਾ ਹਾਂ ਪਰ ਹੁਣ ਜੋ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਲਿਆਂਦੀ ਗਈ ਹੈ ਮੈਂ ਉਸ ਦਾ ਵਿਰੋਧ ਕਰਦਾ ਹਾਂ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।
ਇਸ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਵੀ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ ਸੀ। ਪਰ ਬਾਅਦ ਵਿੱਚ ਉਹਨਾਂ ਨੇ ਆਪਣਾ ਟਵੀਟ ਹਟਾ ਦਿੱਤਾ। ਸਮਝਿਆ ਜਾਂਦਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਕੰਗ ਤੇ ਦਬਾਅ ਪਾ ਕੇ ਇਹ ਟਵੀਟ ਡਿਲੀਟ ਕਰਵਾਇਆ ਹੈ। ਪਰ ਕੁੱਲ ਮਿਲਾ ਕੇ ਪਾਰਟੀ ਦੇ ਅੰਦਰ ਪਾਲਸੀ ਨੂੰ ਲੈ ਕੇ ਵਿਰੋਧ ਸ਼ੁਰੁ ਹੋ ਗਿਆ ਹੈ





Comments