google-site-verification=ILda1dC6H-W6AIvmbNGGfu4HX55pqigU6f5bwsHOTeM
top of page

ਐਡਵੋਕੇਟ HS Phoolka ਨੇ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਕੀਤਾ ਐਲਾਨ, ਕਿਹਾ - ਬਾਕੀ ਆਗੂਆਂ ਨੂੰ ਵੀ ਹੁਣ ਵਾਪਸ SAD 'ਚ ਸ਼ਾਮਲ ਹੋਣਾ ਚਾਹੀਦਾ

  • bhagattanya93
  • Dec 7, 2024
  • 1 min read

07/12/2024

ree

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਵੀ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਹੁਕਮ ਮੁਤਾਬਕ ਦੂਜੀਆਂ ਪਾਰਟੀਆਂ ਵਿੱਚ ਗਏ ਆਗੂਆਂ ਨੂੰ ਵੀ ਹੁਣ ਵਾਪਸ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਕਿਉਂਕਿ ਖੇਤਰੀ ਪਾਰਟੀ ਹੀ ਪੰਜਾਬ ਦੇ ਮਸਲਿਆਂ ਨੂੰ ਬਿਹਤਰੀਨ ਢੰਗ ਨਾਲ ਹੱਲ ਕਰ ਸਕਦੀ ਹੈ।

ਫੂਲਕਾ ਨੇ ਕਿਹਾ ਕਿ ਉਹ ਦਿਲੋਂ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਮੈਂਬਰਸ਼ਿਪ ਨੂੰ ਲੈ ਕੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲ ਕੀਤੀ ਸੀ ਜਿਨ੍ਹਾਂ ਨੇ ਕਿਹਾ ਕਿ ਜਲਦ ਹੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।


ਫੂਲਕਾ ਨੇ ਬਾਦਲ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਹਨਾਂ ਕਿਹਾ ਕਿ ਪਾਰਟੀ ਦੀ ਸਰਕਾਰ ਦੀ ਭੂਮਿਕਾ ਨੂੰ ਲੈ ਕੇ ਸਹੀ ਨਹੀਂ ਹੈ। ਸਰਕਾਰ ਨੂੰ ਇਸ ਮਾਮਲੇ ਵਿੱਚ ਮਾਫੀ ਮੰਗਣੀ ਚਾਹੀਦੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਪੁਲਿਸ ਦੇ SP ਹਰਪਾਲ ਸਿੰਘ ਰੰਧਾਵਾ ਦੀ ਨਰਾਇਣ ਸਿੰਘ ਚੌੜਾ ਨਾਲ ਜਨਤਕ ਕੀਤੀਆਂ ਵੀਡੀਓ ਦੇ ਮਾਮਲੇ ਵਿੱਚ ਫੂਲਕਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।

Comments


Logo-LudhianaPlusColorChange_edited.png
bottom of page