ਕ+ਤ+ਲ ਦੇ ਮਾਮਲੇ ’ਚ ਚਾਰ ਵਿਅਕਤੀਆਂ ਨੂੰ ਉਮਰ ਕੈਦ ਤੇ ਜੁਰਮਾਨਾ
- Dec 15, 2023
- 1 min read
15/12/2023
ਫਰੀਦਕੋਟ ਦੇ ਨਜ਼ਦੀਕੀ ਪਿੰਡ ਰੋੜੀਕਪੂਰਾ ਦੇ ਚਾਰ ਵਿਅਕਤੀਆਂ ਨੂੰ ਥਾਣਾ ਸਦਰ ਫਰੀਦਕੋਟ ਦੇ ਪਿੰਡ ਦਾਨਾ ਰੋਮਾਣਾ ਦੇ ਇੱਕ ਵਿਅਕਤੀ ਦੇ ਕਤਲ ਕਰਨ ਦੇ ਦੋਸ਼ਾਂ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਉਮਰ ਕੈਦ ਦੀ ਸ਼ਜ਼ਾ ਅਤੇ ਸਵਾ-ਸਵਾ ਲੱਖ ਰੁਪਏ ਜੁਰਮਾਨਾ ਕਰਨ ਦਾ ਹੁਕਮ ਕੀਤਾ ਹੈ।
ਜਾਣਕਾਰੀ ਦੇ ਅਨੁਸਾਰ 3 ਜਨਵਰੀ 2021 ਨੂੰ ਥਾਣਾ ਜੈਤੋ ਦੀ ਪੁਲਸ ਵੱਲੋਂ ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦਾਨਾ ਰੋਮਾਣਾ ਦੇ ਬਿਆਨ ’ਤੇ ਕੁਲਬੀਰ ਸਿੰਘ, ਹੀਰਾ ਸਿੰਘ, ਬੇਅੰਤ ਸਿੰਘ ਤੇ ਧਰਮਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਅਦਾਲਤ ਨੇ ਦੋਵਾਂ ਧਿਰਾ ਦੀ ਬਹਿਸ ਸੁਣਨ ਉਪਰੰਤ ਮੁੱਦਈ ਵੱਲੋਂ ਪੇਸ਼ ਹੋ ਰਹੇ ਸਰਕਾਰੀ ਵਕੀਲ ਸ੍ਰੀ ਸੁਰਿੰਦਰ ਕੁਮਾਰ ਸਚਦੇਵਾ ਦੀ ਬਹਿਸ ਦੇ ਨਾਲ ਸਹਿਮਤ ਹੁੰਦੇ ਹੋਏ ਚਾਰਾਂ ਮੁਲਜ਼ਮਾਂ ਨੂੰ ਉਮਰ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ।






Comments