ਕੇਂਦਰੀ ਮੰਤਰੀ ਰਵਨੀਤ ਬਿੱਟੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਨਾਨਕਸ਼ਾਹੀ ਸੰਮਤ 557 ਨਵੇਂ ਸਾਲ ਦੀ ਸੰਗਤ ਨੂੰ ਦਿੱਤੀ ਵਧਾਈ
- Ludhiana Plus
- Mar 14
- 2 min read
14/03/2025

ਕੇਂਦਰੀ ਮੰਤਰੀ ਰਵਨੀਤ ਬਿੱਟੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਤੋਂ ਪਹਿਲਾਂ ਰਵਨੀਤ ਬਿੱਟੂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਾਮਲ ਹੋਏ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਵਨੀਤ ਬਿੱਟੂ ਨੇ ਸੰਗਤ ਨੂੰ ਨਾਨਕਸ਼ਾਹੀ ਸੰਮਤ 557 ਨਵੇਂ ਸਾਲ ਦੀ ਵਧਾਈ ਦਿੱਤੀ। ਤਖ਼ਤਾਂ ਦੇ ਜਥੇਦਾਰਾਂ ਦੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਇਹ ਮਸਲੇ ਜਲਦੀ ਹੱਲ ਹੋਣੇ ਚਾਹੀਦੇ ਹਨ ਅਤੇ ਇਸ ਵਾਰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਵਿਵਾਦ ਹੋਇਆ ਹੈ।
ਪੰਜਾਬੀ ਤੇਜ਼ੀ ਨਾਲ ਦੂਜੇ ਧਰਮ ਵਿਚ ਤਬਦੀਲ ਹੋ ਰਹੇ ਹਨ ਅਤੇ ਜੇਕਰ ਅਸੀਂ ਇਸ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਇਹ ਪੰਜਾਬੀਆਂ ਲਈ ਖ਼ਤਰੇ ਦੀ ਸਥਿਤੀ ਹੋਵੇਗੀ। ਗੁਰੂ ਸਾਹਿਬ ਤੋਂ ਉੱਪਰ ਕੋਈ ਨਹੀਂ ਹੈ ਅਤੇ ਸਾਰੇ ਸਿੱਖ ਪ੍ਰਚਾਰਕ ਅਤੇ ਇਤਿਹਾਸਕਾਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਪੰਥ ਨੂੰ ਇੱਕਜੁੱਟ ਕਰਨਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸਮੂਹਾਂ ਨੂੰ ਇਕੱਠੇ ਹੋ ਕੇ ਪੰਥ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਆਉੰਣ ਵਾਲੇ ਦਿਨਾਂ ਵਿਚ ਅਸੀਂ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਰੇਲਵੇ ਦਾ ਵੱਡਾ ਨੈਟਵਰਕ ਸ਼ੁਰੂ ਕਰਨ ਜਾ ਰਹੇ ਹਾਂ ਤਾਂ ਜੋ ਇਸ ਨੂੰ ਪੰਜਾਬ ਦੀ ਰਾਜਧਾਨੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਨੇ ਸਾਰੀਆਂ ਸੰਸਥਾਵਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਵਿਚ ਸਮਰਥਨ ਕਰਨ ਦੀ ਅਪੀਲ ਕੀਤੀ। ਇਹ ਪ੍ਰੋਜੈਕਟ ਪੰਜਾਬ ਨੂੰ 7000 ਕਰੋੜ ਰੁਪਏ ਦਾ ਹੈ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਿਸਾਨਾਂ ਨੂੰ ਜ਼ਮੀਨ ਪ੍ਰਾਪਤ ਕਰਨ ਲਈ ਵੱਡੀ ਰਕਮ ਦਿੱਤੀ ਜਾਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਇਨ੍ਹਾਂ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇ ਚੁੱਕੇ ਹਨ।
ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਖੁਦ ਹਮੇਸ਼ਾ ਸ਼ਰਾਬੀ ਹਾਲਤ ਵਿੱਚ ਰਹਿੰਦੇ ਹਨ ਤਾਂ ਉਹ ਪੰਜਾਬ ਦੀ ਨਸ਼ੇ ਦੀ ਸਥਿਤੀ ਨੂੰ ਕਿਵੇਂ ਹੱਲ ਕਰਨਗੇ। ਪੰਜਾਬ ਵਿਚ ਹਰ ਜ਼ਿਲ੍ਹੇ ਵਿੱਚ ਕਤਲ, ਬੱਚਿਆਂ ਨੂੰ ਅਗਵਾ ਅਤੇ ਕਤਲ ਹੋ ਰਹੇ ਹਨ। ਪੰਜਾਬ ਵਿਚ ਕਾਨੂੰਨ ਵਿਵਸਥਾ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਘਰ ਢਾਹ ਦੇਵੇ ਜੋ ਨਸ਼ੇ ਵੇਚਣ ਵਾਲਿਆਂ ਦੀ ਬਜਾਏ ਨਸ਼ਿਆਂ ਦੇ ਵੱਡੇ ਸਪਲਾਇਰ ਹਨ।ਬਪੰਜਾਬ ਪਹਿਲਾਂ ਹੀ ਕਰਜ਼ੇ ਦੀ ਹੱਦ ਪਾਰ ਕਰ ਚੁੱਕਾ ਹੈ ਅਤੇ ਵਿਕਾਸ, ਤਨਖਾਹਾਂ ਅਤੇ ਪੈਨਸ਼ਨਾਂ ਲਈ ਪੈਸੇ ਨਹੀਂ ਹਨ, ਇਸ ਲਈ ਭਗਵੰਤ ਸਿੰਘ ਮਾਨ ਕਾਲੇ ਚਸ਼ਮੇ ਪਹਿਣਦੇ ਹਨ। ।
ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਲਈ ਤਿਆਰ ਹਾਂ ਅਤੇ ਪੰਜਾਬ ਵੀ ਭਾਜਪਾ ਦੀ ਡਬਲ ਇੰਜਣ ਸਰਕਾਰ ਅਧੀਨ ਦੂਜੇ ਰਾਜਾਂ ਵਾਂਗ ਅੱਗੇ ਵਧੇਗਾ ਅਤੇ ਭਾਜਪਾ ਵੀ ਦੂਜੇ ਰਾਜਾਂ ਵਾਂਗ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ। ਐੱਸਜੀਪੀਸੀ ਚੋਣਾਂ ਬਾਰੇ ਕਿਹਾ ਕਿ ਇਹ ਇਨ੍ਹਾਂ 'ਤੇ ਨਿਰਭਰ ਹੈ, ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।





Comments