ਕੇਂਦਰੀ ਰਾਜ ਮੰਤਰੀ ਬਿੱਟੂ ਪਹੁੰਚੇ CM ਰਿਹਾਇਸ਼, ਸੁਰੱਖਿਆ ਕਰਮੀਆਂ ਨੇ ਅੰਦਰ ਜਾਣ ਦੀ ਨਾ ਦਿੱਤੀ ਇਜਾਜ਼ਤ, ਹੋਈ ਜ਼ਬਰਦਸਤ ਬਹਿਸ
- bhagattanya93
- Feb 19
- 1 min read
19/02/2025

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ । ਇਸ ਮੁਲਾਕਾਤ ਦੇ ਸਬੱਬ ਬਾਰੇ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਆਪਣੇੇ ਸਾਥੀਆਂ ਖਿਲਾਫ਼ ਦਰਜ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਮੁੱਖ ਮੰਤਰੀ ਨੂੰ ਮਿਲਣ ਆਏ ਹਨ।ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ਦਾ ਬਦਲਾ ਲੈਣ ਲਈ ਉਨ੍ਹਾਂ ਦੇ ਨੇੜਲਿਆਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਹ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ ਪਰ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ।
ਜਦੋਂ ਉਨ੍ਹਾਂ ਨੂੰ ਅੰਦਰ ਤੋਂ ਗੇਟ 'ਤੇ ਹੀ ਰੋਕਿਆ ਗਿਆ ਤਾਂ ਬਿੱਟੂ ਆਪਣੇ ਨਾਲ ਲਿਆਂਦੀਆਂ ਦੋ ਐਫਆਈਆਰਜ਼ ਦੀਆਂ ਕਾਪੀਆਂ ਤਾਇਨਾਤ ਪੁਲਿਸ ਕਰਮੀਆਂ ਨੂੰ ਦਿਖਾਈਆਂ ਪਰ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਅੰਦਰ ਨਹੀਂ ਹਨ, ਇਸ ਲਈ ਉਨ੍ਹਾਂ ਨੂੁੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ 'ਤੇ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਨਿਵਾਸ 'ਤੇ ਨਹੀਂ ਹਨ ਪਰ ਉਹ ਜਿੱਥੇ ਵੀ ਹੋਣਗੇ, ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ। ਉਸਨੂੰ ਇਸ ਤਰੀਕੇ ਨਾਲ ਉਨ੍ਹਾਂ ਨੂੰ ਮਿਲਣ ਤੋਂ ਨਹੀਂ ਰੋਕਿਆ ਜਾ ਸਕਦਾ। ਸੁਰੱਖਿਆ ਕਰਮਚਾਰੀਆਂ ਨੇ ਬਿੱਟੂ ਨੂੰ ਮੁੱਖ ਮੰਤਰੀ ਨਿਵਾਸ ਦੇ ਅੰਦਰ ਨਹੀਂ ਜਾਣ ਦਿੱਤਾ।





Comments